ਗੋਂਡ ਮਹਲਾ ੫ ॥ ਭਵ ਸਾਗਰ ਬੋਹਿਥ ਹਰਿ ਚਰਣ ॥ ਸਿਮਰਤ ਨਾਮੁ ਨਾਹੀ ਫਿਰਿ ਮਰਣ ॥ ਹਰਿ ਗੁਣ ਰਮਤ ਨਾਹੀ ਜਮ ਪੰਥ ॥ ਮਹਾ ਬੀਚਾਰ ਪੰਚ ਦੂਤਹ ਮੰਥ ॥੧॥ ਤਉ ਸਰਣਾਈ ਪੂਰਨ ਨਾਥ ॥ ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ ॥ ਸਿਮ੍ਰਿਤਿ ਸਾਸਤ੍ਰ ਬੇਦ ਪੁਰਾਣ ॥ ਪਾਰਬ੍ਰਹਮ ਕਾ ਕਰਹਿ ਵਖਿਆਣ ॥ ਜੋਗੀ ਜਤੀ ਬੈਸਨੋ ਰਾਮਦਾਸ ॥ ਮਿਤਿ ਨਾਹੀ ਬ੍ਰਹਮ ਅਬਿਨਾਸ ॥੨॥ ਕਰਣ ਪਲਾਹ ਕਰਹਿ ਸਿਵ ਦੇਵ ॥ ਤਿਲੁ ਨਹੀ ਬੂਝਹਿ ਅਲਖ ਅਭੇਵ ॥ ਪ੍ਰੇਮ ਭਗਤਿ ਜਿਸੁ ਆਪੇ ਦੇਇ ॥ ਜਗ ਮਹਿ ਵਿਰਲੇ ਕੇਈ ਕੇਇ ॥੩॥ ਮੋਹਿ ਨਿਰਗੁਣ ਗੁਣੁ ਕਿਛਹੂ ਨਾਹਿ ॥ ਸਰਬ ਨਿਧਾਨ ਤੇਰੀ ਦ੍ਰਿਸਟੀ ਮਾਹਿ ॥ ਨਾਨਕੁ ਦੀਨੁ ਜਾਚੈ ਤੇਰੀ ਸੇਵ ॥ ਕਰਿ ਕਿਰਪਾ ਦੀਜੈ ਗੁਰਦੇਵ ॥੪॥੧੫॥੧੭॥
Scroll