ਗੋਂਡ ਮਹਲਾ ੫ ॥ ਸੰਤ ਕਾ ਲੀਆ ਧਰਤਿ ਬਿਦਾਰਉ ॥ ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥ ਸੰਤ ਕਉ ਰਾਖਉ ਅਪਨੇ ਜੀਅ ਨਾਲਿ ॥ ਸੰਤ ਉਧਾਰਉ ਤਤਖਿਣ ਤਾਲਿ ॥੧॥ ਸੋਈ ਸੰਤੁ ਜਿ ਭਾਵੈ ਰਾਮ ॥ ਸੰਤ ਗੋਬਿੰਦ ਕੈ ਏਕੈ ਕਾਮ ॥੧॥ ਰਹਾਉ ॥ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥ ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥ ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥ ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥ ਸੰਤ ਕੀ ਨਿੰਦਾ ਕਰਹੁ ਨ ਕੋਇ ॥ ਜੋ ਨਿੰਦੈ ਤਿਸ ਕਾ ਪਤਨੁ ਹੋਇ ॥ ਜਿਸ ਕਉ ਰਾਖੈ ਸਿਰਜਨਹਾਰੁ ॥ ਝਖ ਮਾਰਉ ਸਗਲ ਸੰਸਾਰੁ ॥੩॥ ਪ੍ਰਭ ਅਪਨੇ ਕਾ ਭਇਆ ਬਿਸਾਸੁ ॥ ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥ ਨਾਨਕ ਕਉ ਉਪਜੀ ਪਰਤੀਤਿ ॥ ਮਨਮੁਖ ਹਾਰ ਗੁਰਮੁਖ ਸਦ ਜੀਤਿ ॥੪॥੧੬॥੧੮॥

Leave a Reply

Powered By Indic IME