ਗੋਂਡ ਮਹਲਾ ੫ ॥ ਅਚਰਜ ਕਥਾ ਮਹਾ ਅਨੂਪ ॥ ਪ੍ਰਾਤਮਾ ਪਾਰਬ੍ਰਹਮ ਕਾ ਰੂਪੁ ॥ ਰਹਾਉ ॥ਨਾ ਇਹੁ ਬੂਢਾ ਨਾ ਇਹੁ ਬਾਲਾ ॥ ਨਾ ਇਸੁ ਦੂਖੁ ਨਹੀ ਜਮ ਜਾਲਾ ॥ ਨਾ ਇਹੁ ਬਿਨਸੈ ਨਾ ਇਹੁ ਜਾਇ ॥ ਆਦਿ ਜੁਗਾਦੀ ਰਹਿਆ ਸਮਾਇ ॥੧॥ ਨਾ ਇਸੁ ਉਸਨੁ ਨਹੀ ਇਸੁ ਸੀਤੁ ॥ ਨਾ ਇਸੁ ਦੁਸਮਨੁ ਨਾ ਇਸੁ ਮੀਤੁ ॥ ਨਾ ਇਸੁ ਹਰਖੁ ਨਹੀ ਇਸੁ ਸੋਗੁ ॥ ਸਭੁ ਕਿਛੁ ਇਸ ਕਾ ਇਹੁ ਕਰਨੈ ਜੋਗੁ ॥੨॥ ਨਾ ਇਸੁ ਬਾਪੁ ਨਹੀ ਇਸੁ ਮਾਇਆ ॥ ਇਹੁ ਅਪਰੰਪਰੁ ਹੋਤਾ ਆਇਆ ॥ ਪਾਪ ਪੁੰਨ ਕਾ ਇਸੁ ਲੇਪੁ ਨ ਲਾਗੈ ॥ ਘਟ ਘਟ ਅੰਤਰਿ ਸਦ ਹੀ ਜਾਗੈ ॥੩॥ ਤੀਨਿ ਗੁਣਾ ਇਕ ਸਕਤਿ ਉਪਾਇਆ ॥ ਮਹਾ ਮਾਇਆ ਤਾ ਕੀ ਹੈ ਛਾਇਆ ॥ ਅਛਲ ਅਛੇਦ ਅਭੇਦ ਦਇਆਲ ॥ ਦੀਨ ਦਇਆਲ ਸਦਾ ਕਿਰਪਾਲ ॥ ਤਾ ਕੀ ਗਤਿ ਮਿਤਿ ਕਛੂ ਨ ਪਾਇ ॥ ਨਾਨਕ ਤਾ ਕੈ ਬਲਿ ਬਲਿ ਜਾਇ ॥੪॥੧੯॥੨੧॥

Leave a Reply

Powered By Indic IME