ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥ ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥ ਹਸਤਿ ਭਾਗਿ ਕੈ ਚੀਸਾ ਮਾਰੈ ॥ ਇਆ ਮੂਰਤਿ ਕੈ ਹਉ ਬਲਿਹਾਰੈ ॥੧॥ ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥ ਕਾਜੀ ਬਕਿਬੋ ਹਸਤੀ ਤੋਰੁ ॥੧॥ ਰਹਾਉ ॥ ਰੇ ਮਹਾਵਤ ਤੁਝੁ ਡਾਰਉ ਕਾਟਿ ॥ ਇਸਹਿ ਤੁਰਾਵਹੁ ਘਾਲਹੁ ਸਾਟਿ ॥ ਹਸਤਿ ਨ ਤੋਰੈ ਧਰੈ ਧਿਆਨੁ ॥ ਵਾ ਕੈ ਰਿਦੈ ਬਸੈ ਭਗਵਾਨੁ ॥੨॥ ਕਿਆ ਅਪਰਾਧੁ ਸੰਤ ਹੈ ਕੀਨ੍ਹ੍ਹਾ ॥ ਬਾਂਧਿ ਪੋਟ ਕੁੰਚਰ ਕਉ ਦੀਨ੍ਹ੍ਹਾ ॥ ਕੁੰਚਰੁ ਪੋਟ ਲੈ ਲੈ ਨਮਸਕਾਰੈ ॥ ਬੂਝੀ ਨਹੀ ਕਾਜੀ ਅੰਧਿਆਰੈ ॥੩॥ ਤੀਨਿ ਬਾਰ ਪਤੀਆ ਭਰਿ ਲੀਨਾ ॥ ਮਨ ਕਠੋਰੁ ਅਜਹੂ ਨ ਪਤੀਨਾ ॥ ਕਹਿ ਕਬੀਰ ਹਮਰਾ ਗੋਬਿੰਦੁ ॥ ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥

Leave a Reply

Powered By Indic IME