ਗੋਂਡ ॥ ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥ ਆਵਤ ਪਹੀਆ ਖੂਧੇ ਜਾਹਿ ॥ ਵਾ ਕੈ ਅੰਤਰਿ ਨਹੀ ਸੰਤੋਖੁ ॥ ਬਿਨੁ ਸੋਹਾਗਨਿ ਲਾਗੈ ਦੋਖੁ ॥੧॥ ਧਨੁ ਸੋਹਾਗਨਿ ਮਹਾ ਪਵੀਤ ॥ ਤਪੇ ਤਪੀਸਰ ਡੋਲੈ ਚੀਤ ॥੧॥ ਰਹਾਉ ॥ ਸੋਹਾਗਨਿ ਕਿਰਪਨ ਕੀ ਪੂਤੀ ॥ ਸੇਵਕ ਤਜਿ ਜਗਤ ਸਿਉ ਸੂਤੀ ॥ ਸਾਧੂ ਕੈ ਠਾਢੀ ਦਰਬਾਰਿ ॥ ਸਰਨਿ ਤੇਰੀ ਮੋ ਕਉ ਨਿਸਤਾਰਿ ॥੨॥ ਸੋਹਾਗਨਿ ਹੈ ਅਤਿ ਸੁੰਦਰੀ ॥ ਪਗ ਨੇਵਰ ਛਨਕ ਛਨਹਰੀ ॥ ਜਉ ਲਗੁ ਪ੍ਰਾਨ ਤਊ ਲਗੁ ਸੰਗੇ ॥ ਨਾਹਿ ਤ ਚਲੀ ਬੇਗਿ ਉਠਿ ਨੰਗੇ ॥੩॥ ਸੋਹਾਗਨਿ ਭਵਨ ਤ੍ਰੈ ਲੀਆ ॥ ਦਸ ਅਠ ਪੁਰਾਣ ਤੀਰਥ ਰਸ ਕੀਆ ॥ ਬ੍ਰਹਮਾ ਬਿਸਨੁ ਮਹੇਸਰ ਬੇਧੇ ॥ ਬਡੇ ਭੂਪਤਿ ਰਾਜੇ ਹੈ ਛੇਧੇ ॥੪॥ ਸੋਹਾਗਨਿ ਉਰਵਾਰਿ ਨ ਪਾਰਿ ॥ ਪਾਂਚ ਨਾਰਦ ਕੈ ਸੰਗਿ ਬਿਧਵਾਰਿ ॥ ਪਾਂਚ ਨਾਰਦ ਕੇ ਮਿਟਵੇ ਫੂਟੇ ॥ ਕਹੁ ਕਬੀਰ ਗੁਰ ਕਿਰਪਾ ਛੂਟੇ ॥੫॥੫॥੮॥

Leave a Reply

Powered By Indic IME