ਗੋਂਡ ॥ ਕੂਟਨੁ ਸੋਇ ਜੁ ਮਨ ਕਉ ਕੂਟੈ ॥ ਮਨ ਕੂਟੈ ਤਉ ਜਮ ਤੇ ਛੂਟੈ ॥ ਕੁਟਿ ਕੁਟਿ ਮਨੁ ਕਸਵਟੀ ਲਾਵੈ ॥ ਸੋ ਕੂਟਨੁ ਮੁਕਤਿ ਬਹੁ ਪਾਵੈ ॥੧॥ ਕੂਟਨੁ ਕਿਸੈ ਕਹਹੁ ਸੰਸਾਰ ॥ ਸਗਲ ਬੋਲਨ ਕੇ ਮਾਹਿ ਬੀਚਾਰ ॥੧॥ ਰਹਾਉ ॥ਨਾਚਨੁ ਸੋਇ ਜੁ ਮਨ ਸਿਉ ਨਾਚੈ ॥ ਝੂਠਿ ਨ ਪਤੀਐ ਪਰਚੈ ਸਾਚੈ ॥ ਇਸੁ ਮਨ ਆਗੇ ਪੂਰੈ ਤਾਲ ॥ ਇਸੁ ਨਾਚਨ ਕੇ ਮਨ ਰਖਵਾਲ ॥੨॥ ਬਜਾਰੀ ਸੋ ਜੁ ਬਜਾਰਹਿ ਸੋਧੈ ॥ ਪਾਂਚ ਪਲੀਤਹ ਕਉ ਪਰਬੋਧੈ ॥ ਨਉ ਨਾਇਕ ਕੀ ਭਗਤਿ ਪਛਾਨੈ ॥ ਸੋ ਬਾਜਾਰੀ ਹਮ ਗੁਰ ਮਾਨੇ ॥੩॥ ਤਸਕਰੁ ਸੋਇ ਜਿ ਤਾਤਿ ਨ ਕਰੈ ॥ ਇੰਦ੍ਰੀ ਕੈ ਜਤਨਿ ਨਾਮੁ ਉਚਰੈ ॥ ਕਹੁ ਕਬੀਰ ਹਮ ਐਸੇ ਲਖਨ ॥ ਧੰਨੁ ਗੁਰਦੇਵ ਅਤਿ ਰੂਪ ਬਿਚਖਨ ॥੪॥੭॥੧੦॥

Leave a Reply

Powered By Indic IME