ਗੋਂਡ ॥ ਧੰਨੁ ਗੁਪਾਲ ਧੰਨੁ ਗੁਰਦੇਵ ॥ ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥ ਧਨੁ ਓਇ ਸੰਤ ਜਿਨ ਐਸੀ ਜਾਨੀ ॥ ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥ ਆਦਿ ਪੁਰਖ ਤੇ ਹੋਇ ਅਨਾਦਿ ॥ ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥ਜਪੀਐ ਨਾਮੁ ਜਪੀਐ ਅੰਨੁ ॥ ਅੰਭੈ ਕੈ ਸੰਗਿ ਨੀਕਾ ਵੰਨੁ ॥ ਅੰਨੈ ਬਾਹਰਿ ਜੋ ਨਰ ਹੋਵਹਿ ॥ ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥ ਛੋਡਹਿ ਅੰਨੁ ਕਰਹਿ ਪਾਖੰਡ ॥ ਨਾ ਸੋਹਾਗਨਿ ਨਾ ਓਹਿ ਰੰਡ ॥ ਜਗ ਮਹਿ ਬਕਤੇ ਦੂਧਾਧਾਰੀ ॥ ਗੁਪਤੀ ਖਾਵਹਿ ਵਟਿਕਾ ਸਾਰੀ ॥੩॥ ਅੰਨੈ ਬਿਨਾ ਨ ਹੋਇ ਸੁਕਾਲੁ ॥ ਤਜਿਐ ਅੰਨਿ ਨ ਮਿਲੈ ਗੁਪਾਲੁ ॥ ਕਹੁ ਕਬੀਰ ਹਮ ਐਸੇ ਜਾਨਿਆ ॥ ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥

Leave a Reply

Powered By Indic IME