ਬਿਲਾਵਲੁ ਗੋਂਡ ॥ ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥ ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥ ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥੧॥ ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥ ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥ ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥ ਹਿੰਦੂ ਅੰਨ੍ਹ੍ਹਾ ਤੁਰਕੂ ਕਾਣਾ ॥ ਦੁਹਾਂ ਤੇ ਗਿਆਨੀ ਸਿਆਣਾ ॥ ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥ ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥
Scroll