ਰਾਮਕਲੀ ਮਹਲਾ ੧ ॥ ਸਰਬ ਜੋਤਿ ਤੇਰੀ ਪਸਰਿ ਰਹੀ ॥ ਜਹ ਜਹ ਦੇਖਾ ਤਹ ਨਰਹਰੀ ॥੧॥ ਜੀਵਨ ਤਲਬ ਨਿਵਾਰਿ ਸੁਆਮੀ ॥ ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥੧॥ ਰਹਾਉ ॥ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥ ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥੨॥ ਆਪੇ ਨੇੜੈ ਆਪੇ ਦੂਰਿ ॥ ਆਪੇ ਸਰਬ ਰਹਿਆ ਭਰਪੂਰਿ ॥ ਸਤਗੁਰੁ ਮਿਲੈ ਅੰਧੇਰਾ ਜਾਇ ॥ ਜਹ ਦੇਖਾ ਤਹ ਰਹਿਆ ਸਮਾਇ ॥੩॥ ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥੪॥੨॥
Scroll