ਰਾਮਕਲੀ ਮਹਲਾ ੧ ॥ ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥ ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ ਕੋਈ ਆਇ ਕਹੈ ॥੧॥ ਕਿਨ ਬਿਧਿ ਸਾਗਰੁ ਤਰੀਐ ॥ ਜੀਵਤਿਆ ਨਹ ਮਰੀਐ ॥੧॥ ਰਹਾਉ ॥ ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥ ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤ ਕੈ ਆਸਣਿ ਪੁਰਖੁ ਰਹੈ ॥੨॥ ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਹਰੇ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥੩॥ ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥ ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ ॥੪॥ ਇਨ ਬਿਧਿ ਸਾਗਰੁ ਤਰੀਐ ॥ ਜੀਵਤਿਆ ਇਉ ਮਰੀਐ ॥੧॥ ਰਹਾਉ ਦੂਜਾ ॥੩॥

Leave a Reply

Powered By Indic IME