ਰਾਮਕਲੀ ਮਹਲਾ ੧ ॥ ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥ ਵਸਗਤਿ ਪੰਚ ਕਰੇ ਨਹ ਡੋਲੈ ॥ ਐਸੀ ਜੁਗਤਿ ਜੋਗ ਕਉ ਪਾਲੇ ॥ ਆਪਿ ਤਰੈ ਸਗਲੇ ਕੁਲ ਤਾਰੇ ॥੧॥ ਸੋ ਅਉਧੂਤੁ ਐਸੀ ਮਤਿ ਪਾਵੈ ॥ ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥੧॥ ਰਹਾਉ ॥ ਭਿਖਿਆ ਭਾਇ ਭਗਤਿ ਭੈ ਚਲੈ ॥ ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥ ਧਿਆਨ ਰੂਪਿ ਹੋਇ ਆਸਣੁ ਪਾਵੈ ॥ ਸਚਿ ਨਾਮਿ ਤਾੜੀ ਚਿਤੁ ਲਾਵੈ ॥੨॥ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥ ਆਸਾ ਮਾਹਿ ਨਿਰਾਸੁ ਵਲਾਏ ॥ ਨਿਹਚਉ ਨਾਨਕ ਕਰਤੇ ਪਾਏ ॥੩॥ ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥ ਗੁਰ ਚੇਲੇ ਕੀ ਸੰਧਿ ਮਿਲਾਏ ॥ ਦੀਖਿਆ ਦਾਰੂ ਭੋਜਨੁ ਖਾਇ ॥ ਛਿਅ ਦਰਸਨ ਕੀ ਸੋਝੀ ਪਾਇ ॥੪॥੫॥
Scroll