ਰਾਮਕਲੀ ਮਹਲਾ ੧ ॥ ਸੁਰਤੀ ਸੁਰਤਿ ਰਲਾਈਐ ਏਤੁ ॥ ਤਨੁ ਕਰਿ ਤੁਲਹਾ ਲੰਘਹਿ ਜੇਤੁ ॥ ਅੰਤਰਿ ਭਾਹਿ ਤਿਸੈ ਤੂ ਰਖੁ ॥ ਅਹਿਨਿਸਿ ਦੀਵਾ ਬਲੈ ਅਥਕੁ ॥੧॥ ਐਸਾ ਦੀਵਾ ਨੀਰਿ ਤਰਾਇ ॥ ਜਿਤੁ ਦੀਵੈ ਸਭ ਸੋਝੀ ਪਾਇ ॥੧॥ ਰਹਾਉ ॥ ਹਛੀ ਮਿਟੀ ਸੋਝੀ ਹੋਇ ॥ ਤਾ ਕਾ ਕੀਆ ਮਾਨੈ ਸੋਇ ॥ ਕਰਣੀ ਤੇ ਕਰਿ ਚਕਹੁ ਢਾਲਿ ॥ ਐਥੈ ਓਥੈ ਨਿਬਹੀ ਨਾਲਿ ॥੨॥ ਆਪੇ ਨਦਰਿ ਕਰੇ ਜਾ ਸੋਇ ॥ ਗੁਰਮੁਖਿ ਵਿਰਲਾ ਬੂਝੈ ਕੋਇ ॥ ਤਿਤੁ ਘਟਿ ਦੀਵਾ ਨਿਹਚਲੁ ਹੋਇ ॥ ਪਾਣੀ ਮਰੈ ਨ ਬੁਝਾਇਆ ਜਾਇ ॥ ਐਸਾ ਦੀਵਾ ਨੀਰਿ ਤਰਾਇ ॥੩॥ ਡੋਲੈ ਵਾਉ ਨ ਵਡਾ ਹੋਇ ॥ ਜਾਪੈ ਜਿਉ ਸਿੰਘਾਸਣਿ ਲੋਇ ॥ ਖਤ੍ਰੀ ਬ੍ਰਾਹਮਣੁ ਸੂਦੁ ਕਿ ਵੈਸੁ ॥ ਨਿਰਤਿ ਨ ਪਾਈਆ ਗਣੀ ਸਹੰਸ ॥ ਐਸਾ ਦੀਵਾ ਬਾਲੇ ਕੋਇ ॥ ਨਾਨਕ ਸੋ ਪਾਰੰਗਤਿ ਹੋਇ ॥੪॥੭॥
Scroll