ਰਾਮਕਲੀ ਮਹਲਾ ੧ ॥ ਤੁਧਨੋ ਨਿਵਣੁ ਮੰਨਣੁ ਤੇਰਾ ਨਾਉ ॥ ਸਾਚੁ ਭੇਟ ਬੈਸਣ ਕਉ ਥਾਉ ॥ ਸਤੁ ਸੰਤੋਖੁ ਹੋਵੈ ਅਰਦਾਸਿ ॥ ਤਾ ਸੁਣਿ ਸਦਿ ਬਹਾਲੇ ਪਾਸਿ ॥੧॥ ਨਾਨਕ ਬਿਰਥਾ ਕੋਇ ਨ ਹੋਇ ॥ ਐਸੀ ਦਰਗਹ ਸਾਚਾ ਸੋਇ ॥੧॥ ਰਹਾਉ ॥ ਪ੍ਰਾਪਤਿ ਪੋਤਾ ਕਰਮੁ ਪਸਾਉ ॥ ਤੂ ਦੇਵਹਿ ਮੰਗਤ ਜਨ ਚਾਉ ॥ ਭਾਡੈ ਭਾਉ ਪਵੈ ਤਿਤੁ ਆਇ ॥ ਧੁਰਿ ਤੈ ਛੋਡੀ ਕੀਮਤਿ ਪਾਇ ॥੨॥ ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥ ਅਪਨੀ ਕੀਮਤਿ ਆਪੇ ਧਰੈ ॥ ਗੁਰਮੁਖਿ ਪਰਗਟੁ ਹੋਆ ਹਰਿ ਰਾਇ ॥ ਨਾ ਕੋ ਆਵੈ ਨਾ ਕੋ ਜਾਇ ॥੩॥ ਲੋਕੁ ਧਿਕਾਰੁ ਕਹੈ ਮੰਗਤ ਜਨ ਮਾਗਤ ਮਾਨੁ ਨ ਪਾਇਆ ॥ ਸਹ ਕੀਆ ਗਲਾ ਦਰ ਕੀਆ ਬਾਤਾ ਤੈ ਤਾ ਕਹਣੁ ਕਹਾਇਆ ॥੪॥੮॥

Leave a Reply

Powered By Indic IME