ਰਾਮਕਲੀ ਮਹਲਾ ੧ ॥ ਜਾ ਹਰਿ ਪ੍ਰਭਿ ਕਿਰਪਾ ਧਾਰੀ ॥ ਤਾ ਹਉਮੈ ਵਿਚਹੁ ਮਾਰੀ ॥ ਸੋ ਸੇਵਕਿ ਰਾਮ ਪਿਆਰੀ ॥ ਜੋ ਗੁਰ ਸਬਦੀ ਬੀਚਾਰੀ ॥੧॥ ਸੋ ਹਰਿ ਜਨੁ ਹਰਿ ਪ੍ਰਭ ਭਾਵੈ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥੧॥ ਰਹਾਉ ॥ ਧੁਨਿ ਵਾਜੇ ਅਨਹਦ ਘੋਰਾ ॥ ਮਨੁ ਮਾਨਿਆ ਹਰਿ ਰਸਿ ਮੋਰਾ ॥ ਗੁਰ ਪੂਰੈ ਸਚੁ ਸਮਾਇਆ ॥ ਗੁਰੁ ਆਦਿ ਪੁਰਖੁ ਹਰਿ ਪਾਇਆ ॥੨॥ ਸਭਿ ਨਾਦ ਬੇਦ ਗੁਰਬਾਣੀ ॥ ਮਨੁ ਰਾਤਾ ਸਾਰਿਗਪਾਣੀ ॥ ਤਹ ਤੀਰਥ ਵਰਤ ਤਪ ਸਾਰੇ ॥ ਗੁਰ ਮਿਲਿਆ ਹਰਿ ਨਿਸਤਾਰੇ ॥੩॥ ਜਹ ਆਪੁ ਗਇਆ ਭਉ ਭਾਗਾ ॥ ਗੁਰ ਚਰਣੀ ਸੇਵਕੁ ਲਾਗਾ ॥ ਗੁਰਿ ਸਤਿਗੁਰਿ ਭਰਮੁ ਚੁਕਾਇਆ ॥ ਕਹੁ ਨਾਨਕ ਸਬਦਿ ਮਿਲਾਇਆ ॥੪॥੧੦॥
Scroll