ਰਾਮਕਲੀ ਮਹਲਾ ੧ ॥ ਛਾਦਨੁ ਭੋਜਨੁ ਮਾਗਤੁ ਭਾਗੈ ॥ ਖੁਧਿਆ ਦੁਸਟ ਜਲੈ ਦੁਖੁ ਆਗੈ ॥ ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥ ਗੁਰਮਤਿ ਭਗਤਿ ਪਾਵੈ ਜਨੁ ਕੋਈ ॥੧॥ ਜੋਗੀ ਜੁਗਤਿ ਸਹਜ ਘਰਿ ਵਾਸੈ ॥ ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥ ਰਹਾਉ ॥ਪੰਚ ਬੈਲ ਗਡੀਆ ਦੇਹ ਧਾਰੀ ॥ ਰਾਮ ਕਲਾ ਨਿਬਹੈ ਪਤਿ ਸਾਰੀ ॥ ਧਰ ਤੂਟੀ ਗਾਡੋ ਸਿਰ ਭਾਰਿ ॥ ਲਕਰੀ ਬਿਖਰਿ ਜਰੀ ਮੰਝ ਭਾਰਿ ॥੨॥ ਗੁਰ ਕਾ ਸਬਦੁ ਵੀਚਾਰਿ ਜੋਗੀ ॥ ਦੁਖੁ ਸੁਖੁ ਸਮ ਕਰਣਾ ਸੋਗ ਬਿਓਗੀ ॥ ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥ ਅਸਥਿਰੁ ਕੰਧੁ ਜਪੈ ਨਿਰੰਕਾਰੀ ॥੩॥ ਸਹਜ ਜਗੋਟਾ ਬੰਧਨ ਤੇ ਛੂਟਾ ॥ ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥ ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥ ਨਾਨਕ ਰਾਮ ਭਗਤਿ ਜਨ ਤਰਣਾ ॥੪॥੧੧॥

Leave a Reply

Powered By Indic IME