ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਮਹਲਾ ੩ ਘਰੁ ੧ ॥ ਸਤਜੁਗਿ ਸਚੁ ਕਹੈ ਸਭੁ ਕੋਈ ॥ ਘਰਿ ਘਰਿ ਭਗਤਿ ਗੁਰਮੁਖਿ ਹੋਈ ॥ ਸਤਜੁਗਿ ਧਰਮੁ ਪੈਰ ਹੈ ਚਾਰਿ ॥ ਗੁਰਮੁਖਿ ਬੂਝੈ ਕੋ ਬੀਚਾਰਿ ॥੧॥ ਜੁਗ ਚਾਰੇ ਨਾਮਿ ਵਡਿਆਈ ਹੋਈ ॥ ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥ਤ੍ਰੇਤੈ ਇਕ ਕਲ ਕੀਨੀ ਦੂਰਿ ॥ ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥ ਗੁਰਮੁਖਿ ਬੂਝੈ ਸੋਝੀ ਹੋਈ ॥ ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥ ਦੁਆਪੁਰਿ ਦੂਜੈ ਦੁਬਿਧਾ ਹੋਇ ॥ ਭਰਮਿ ਭੁਲਾਨੇ ਜਾਣਹਿ ਦੋਇ ॥ ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥ ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥ ਕਲਜੁਗਿ ਧਰਮ ਕਲਾ ਇਕ ਰਹਾਏ ॥ ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥ ਮਾਇਆ ਮੋਹੁ ਅਤਿ ਗੁਬਾਰੁ ॥ ਸਤਗੁਰੁ ਭੇਟੈ ਨਾਮਿ ਉਧਾਰੁ ॥੪॥ ਸਭ ਜੁਗ ਮਹਿ ਸਾਚਾ ਏਕੋ ਸੋਈ ॥ ਸਭ ਮਹਿ ਸਚੁ ਦੂਜਾ ਨਹੀ ਕੋਈ ॥ ਸਾਚੀ ਕੀਰਤਿ ਸਚੁ ਸੁਖੁ ਹੋਈ ॥ ਗੁਰਮੁਖਿ ਨਾਮੁ ਵਖਾਣੈ ਕੋਈ ॥੫॥ ਸਭ ਜੁਗ ਮਹਿ ਨਾਮੁ ਊਤਮੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥ ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥

Leave a Reply

Powered By Indic IME