ਰਾਮਕਲੀ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜੇ ਵਡ ਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੇ ਨਾਮਿ ਸਮਾਵੈ ॥੧॥ ਗੁਰਮੁਖਿ ਭਗਤਿ ਕਰਹੁ ਸਦ ਪ੍ਰਾਣੀ ॥ ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ ਸਮਾਣੀ ॥੧॥ ਰਹਾਉ ॥ਹੀਰਾ ਰਤਨ ਜਵੇਹਰ ਮਾਣਕ ਬਹੁ ਸਾਗਰ ਭਰਪੂਰੁ ਕੀਆ ॥ ਜਿਸੁ ਵਡ ਭਾਗੁ ਹੋਵੈ ਵਡ ਮਸਤਕਿ ਤਿਨਿ ਗੁਰਮਤਿ ਕਢਿ ਕਢਿ ਲੀਆ ॥੨॥ ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ ਦਿਖਲਾਇਆ ॥ ਭਾਗਹੀਣ ਮਨਮੁਖਿ ਨਹੀ ਲੀਆ ਤ੍ਰਿਣ ਓਲੈ ਲਾਖੁ ਛਪਾਇਆ ॥੩॥ ਮਸਤਕਿ ਭਾਗੁ ਹੋਵੈ ਧੁਰਿ ਲਿਖਿਆ ਤਾ ਸਤਗੁਰੁ ਸੇਵਾ ਲਾਏ ॥ ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥੪॥੧॥

Leave a Reply

Powered By Indic IME