ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥
Scroll