ਰਾਮਕਲੀ ਮਹਲਾ ੪ ॥ ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ ਵਤਾਵੈ ॥ ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥੧॥ ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ ॥ ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥੧॥ ਰਹਾਉ ॥ ਹਰਿ ਕੇ ਲੋਗ ਰਾਮ ਜਨ ਊਤਮ ਮਿਲਿ ਊਤਮ ਪਦਵੀ ਪਾਵੈ ॥ ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ ॥੨॥ ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥ ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ ਬੋਲਿ ਕੂੜੋ ਫਲੁ ਪਾਵੈ ॥੩॥ ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥ ਹਉ ਕਾਟਉ ਕਾਟਿ ਬਾਢਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥੪॥੩॥
Scroll