ਰਾਮਕਲੀ ਮਹਲਾ ੪ ॥ ਜੇ ਵਡ ਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥ ਹਰਿ ਜਨ ਅੰਮ੍ਰਿਤ ਕੁੰਟ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ ॥੧॥ ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥ ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੂਰਿ ਮੁਖਿ ਲਾਈਐ ॥੧॥ ਰਹਾਉ ॥ ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਗੁਰ ਮੇਲਿ ਮਿਲਾਈਐ ॥ ਸਤਗੁਰ ਜੇਵਡੁ ਅਵਰੁ ਨ ਕੋਈ ਮਿਲਿ ਸਤਗੁਰ ਪੁਰਖ ਧਿਆਈਐ ॥੨॥ ਸਤਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ ॥ ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥੩॥ ਬਗੁਲਾ ਕਾਗ ਨੀਚ ਕੀ ਸੰਗਤਿ ਜਾਇ ਕਰੰਗ ਬਿਖੂ ਮੁਖਿ ਲਾਈਐ ॥ ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ ਕਰਾਈਐ ॥੪॥੪॥
Scroll