ਰਾਮਕਲੀ ਮਹਲਾ ੪ ॥ ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥ ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥ ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥ ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥ ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥ ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥ ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥
Scroll