ਰਾਗੁ ਰਾਮਕਲੀ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥ ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥੧॥ ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥੧॥ ਰਹਾਉ ॥ ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥ ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥੨॥ ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥ ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥੩॥ ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥ ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥

Leave a Reply

Powered By Indic IME