ਰਾਮਕਲੀ ਮਹਲਾ ੫ ॥ ਪਵਹੁ ਚਰਣਾ ਤਲਿ ਊਪਰਿ ਆਵਹੁ ਐਸੀ ਸੇਵ ਕਮਾਵਹੁ ॥ ਆਪਸ ਤੇ ਊਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥੧॥ ਸੰਤਹੁ ਐਸੀ ਕਥਹੁ ਕਹਾਣੀ ॥ ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ ਖਿਨੁ ਬੋਲਹੁ ਗੁਰਮੁਖਿ ਬਾਣੀ ॥੧॥ ਰਹਾਉ ॥ ਪਰਪੰਚੁ ਛੋਡਿ ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥ ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ ॥੨॥ ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥ ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥੩॥ ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ ॥ ਧਨੁ ਧਨੁ ਸੇ ਜਨ ਜਿਨੀ ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥੪॥੨॥

Leave a Reply

Powered By Indic IME