ਰਾਮਕਲੀ ਮਹਲਾ ੫ ॥ ਆਵਤ ਹਰਖ ਨ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥ ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ ॥੧॥ ਇਹ ਬਿਧਿ ਹੈ ਮਨੁ ਜੋਗਨੀ ॥ ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥੧॥ ਰਹਾਉ ॥ ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ ॥ ਆਗਿਆਕਾਰੀ ਸਦਾ ਸੁਖੁ ਭੁੰਚੈ ਜਤ ਕਤ ਪੇਖਉ ਹਰਿ ਗੁਨੀ ॥੨॥ ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥ ਸਤਿਗੁਰ ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥੩॥ ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ ਹਰਿ ਕੇ ਗੁਣ ਹਉ ਕਿਆ ਗਨੀ ॥ ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥੪॥੩॥

Leave a Reply

Powered By Indic IME