ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥ ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥
Scroll