ਰਾਮਕਲੀ ਮਹਲਾ ੫ ॥ ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥ ਏਕਾ ਦੇਸੀ ਏਕੁ ਦਿਖਾਵੈ ਏਕੋ ਰਹਿਆ ਬਿਆਪੈ ॥ ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ ॥੧॥ ਭਲੋ ਭਲੋ ਰੇ ਕੀਰਤਨੀਆ ॥ ਰਾਮ ਰਮਾ ਰਾਮਾ ਗੁਨ ਗਾਉ ॥ ਛੋਡਿ ਮਾਇਆ ਕੇ ਧੰਧ ਸੁਆਉ ॥੧॥ ਰਹਾਉ ॥ਪੰਚ ਬਜਿਤ੍ਰ ਕਰੇ ਸੰਤੋਖਾ ਸਾਤ ਸੁਰਾ ਲੈ ਚਾਲੈ ॥ ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥ ਫੇਰੀ ਫੇਰੁ ਨ ਹੋਵੈ ਕਬ ਹੀ ਏਕੁ ਸਬਦੁ ਬੰਧਿ ਪਾਲੈ ॥੨॥ ਨਾਰਦੀ ਨਰਹਰ ਜਾਣਿ ਹਦੂਰੇ ॥ ਘੂੰਘਰ ਖੜਕੁ ਤਿਆਗਿ ਵਿਸੂਰੇ ॥ ਸਹਜ ਅਨੰਦ ਦਿਖਾਵੈ ਭਾਵੈ ॥ ਏਹੁ ਨਿਰਤਿਕਾਰੀ ਜਨਮਿ ਨ ਆਵੈ ॥੩॥ ਜੇ ਕੋ ਅਪਨੇ ਠਾਕੁਰ ਭਾਵੈ ॥ ਕੋਟਿ ਮਧਿ ਏਹੁ ਕੀਰਤਨੁ ਗਾਵੈ ॥ ਸਾਧਸੰਗਤਿ ਕੀ ਜਾਵਉ ਟੇਕ ॥ ਕਹੁ ਨਾਨਕ ਤਿਸੁ ਕੀਰਤਨੁ ਏਕ ॥੪॥੮॥
Scroll