ਰਾਮਕਲੀ ਮਹਲਾ ੫ ॥ ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜੋਤਿ ਰਲਿ ਜਾਇਆ ॥ ਮਾਟੀ ਮਾਟੀ ਹੋਈ ਏਕ ॥ ਰੋਵਨਹਾਰੇ ਕੀ ਕਵਨ ਟੇਕ ॥੧॥ ਕਉਨੁ ਮੂਆ ਰੇ ਕਉਨੁ ਮੂਆ ॥ ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥ ਅਗਲੀ ਕਿਛੁ ਖਬਰਿ ਨ ਪਾਈ ॥ ਰੋਵਨਹਾਰੁ ਭਿ ਊਠਿ ਸਿਧਾਈ ॥ ਭਰਮ ਮੋਹ ਕੇ ਬਾਂਧੇ ਬੰਧ ॥ ਸੁਪਨੁ ਭਇਆ ਭਖਲਾਏ ਅੰਧ ॥੨॥ ਇਹੁ ਤਉ ਰਚਨੁ ਰਚਿਆ ਕਰਤਾਰਿ ॥ ਆਵਤ ਜਾਵਤ ਹੁਕਮਿ ਅਪਾਰਿ ॥ ਨਹ ਕੋ ਮੂਆ ਨ ਮਰਣੈ ਜੋਗੁ ॥ ਨਹ ਬਿਨਸੈ ਅਬਿਨਾਸੀ ਹੋਗੁ ॥੩॥ ਜੋ ਇਹੁ ਜਾਣਹੁ ਸੋ ਇਹੁ ਨਾਹਿ ॥ ਜਾਨਣਹਾਰੇ ਕਉ ਬਲਿ ਜਾਉ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥ ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥

Leave a Reply

Powered By Indic IME