ਰਾਗੁ ਰਾਮਕਲੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਚਾਰਿ ਪੁਕਾਰਹਿ ਨਾ ਤੂ ਮਾਨਹਿ ॥ ਖਟੁ ਭੀ ਏਕਾ ਬਾਤ ਵਖਾਨਹਿ ॥ ਦਸ ਅਸਟੀ ਮਿਲਿ ਏਕੋ ਕਹਿਆ ॥ ਤਾ ਭੀ ਜੋਗੀ ਭੇਦੁ ਨ ਲਹਿਆ ॥੧॥ ਕਿੰਕੁਰੀ ਅਨੂਪ ਵਾਜੈ ॥ ਜੋਗੀਆ ਮਤਵਾਰੋ ਰੇ ॥੧॥ ਰਹਾਉ ॥ ਪ੍ਰਥਮੇ ਵਸਿਆ ਸਤ ਕਾ ਖੇੜਾ ॥ ਤ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ ॥ ਦੁਤੀਆ ਅਰਧੋ ਅਰਧਿ ਸਮਾਇਆ ॥ ਏਕੁ ਰਹਿਆ ਤਾ ਏਕੁ ਦਿਖਾਇਆ ॥੨॥ ਏਕੈ ਸੂਤਿ ਪਰੋਏ ਮਣੀਏ ॥ ਗਾਠੀ ਭਿਨਿ ਭਿਨਿ ਭਿਨਿ ਭਿਨਿ ਤਣੀਏ ॥ ਫਿਰਤੀ ਮਾਲਾ ਬਹੁ ਬਿਧਿ ਭਾਇ ॥ ਖਿੰਚਿਆ ਸੂਤੁ ਤ ਆਈ ਥਾਇ ॥੩॥ ਚਹੁ ਮਹਿ ਏਕੈ ਮਟੁ ਹੈ ਕੀਆ ॥ ਤਹ ਬਿਖੜੇ ਥਾਨ ਅਨਿਕ ਖਿੜਕੀਆ ॥ ਖੋਜਤ ਖੋਜਤ ਦੁਆਰੇ ਆਇਆ ॥ ਤਾ ਨਾਨਕ ਜੋਗੀ ਮਹਲੁ ਘਰੁ ਪਾਇਆ ॥੪॥ ਇਉ ਕਿੰਕੁਰੀ ਆਨੂਪ ਵਾਜੈ ॥ ਸੁਣਿ ਜੋਗੀ ਕੈ ਮਨਿ ਮੀਠੀ ਲਾਗੈ ॥੧॥ ਰਹਾਉ ਦੂਜਾ ॥੧॥੧੨॥

Leave a Reply

Powered By Indic IME