ਰਾਮਕਲੀ ਮਹਲਾ ੫ ॥ ਤਾਗਾ ਕਰਿ ਕੈ ਲਾਈ ਥਿਗਲੀ ॥ ਲਉ ਨਾੜੀ ਸੂਆ ਹੈ ਅਸਤੀ ॥ ਅੰਭੈ ਕਾ ਕਰਿ ਡੰਡਾ ਧਰਿਆ ॥ ਕਿਆ ਤੂ ਜੋਗੀ ਗਰਬਹਿ ਪਰਿਆ ॥੧॥ ਜਪਿ ਨਾਥੁ ਦਿਨੁ ਰੈਨਾਈ ॥ ਤੇਰੀ ਖਿੰਥਾ ਦੋ ਦਿਹਾਈ ॥੧॥ ਰਹਾਉ ॥ਗਹਰੀ ਬਿਭੂਤ ਲਾਇ ਬੈਠਾ ਤਾੜੀ ॥ ਮੇਰੀ ਤੇਰੀ ਮੁੰਦ੍ਰਾ ਧਾਰੀ ॥ ਮਾਗਹਿ ਟੂਕਾ ਤ੍ਰਿਪਤਿ ਨ ਪਾਵੈ ॥ ਨਾਥੁ ਛੋਡਿ ਜਾਚਹਿ ਲਾਜ ਨ ਆਵੈ ॥੨॥ ਚਲ ਚਿਤ ਜੋਗੀ ਆਸਣੁ ਤੇਰਾ ॥ ਸਿੰਙੀ ਵਾਜੈ ਨਿਤ ਉਦਾਸੇਰਾ ॥ ਗੁਰ ਗੋਰਖ ਕੀ ਤੈ ਬੂਝ ਨ ਪਾਈ ॥ ਫਿਰਿ ਫਿਰਿ ਜੋਗੀ ਆਵੈ ਜਾਈ ॥੩॥ ਜਿਸ ਨੋ ਹੋਆ ਨਾਥੁ ਕ੍ਰਿਪਾਲਾ ॥ ਰਹਰਾਸਿ ਹਮਾਰੀ ਗੁਰ ਗੋਪਾਲਾ ॥ ਨਾਮੈ ਖਿੰਥਾ ਨਾਮੈ ਬਸਤਰੁ ॥ ਜਨ ਨਾਨਕ ਜੋਗੀ ਹੋਆ ਅਸਥਿਰੁ ॥੪॥ ਇਉ ਜਪਿਆ ਨਾਥੁ ਦਿਨੁ ਰੈਨਾਈ ॥ ਹੁਣਿ ਪਾਇਆ ਗੁਰੁ ਗੋਸਾਈ ॥੧॥ ਰਹਾਉ ਦੂਜਾ ॥੨॥੧੩॥

Leave a Reply

Powered By Indic IME