ਰਾਮਕਲੀ ਮਹਲਾ ੫ ॥ ਕਰਨ ਕਰਾਵਨ ਸੋਈ ॥ਆਨ ਨ ਦੀਸੈ ਕੋਈ ॥ ਠਾਕੁਰੁ ਮੇਰਾ ਸੁਘੜੁ ਸੁਜਾਨਾ ॥ ਗੁਰਮੁਖਿ ਮਿਲਿਆ ਰੰਗੁ ਮਾਨਾ ॥੧॥ ਐਸੋ ਰੇ ਹਰਿ ਰਸੁ ਮੀਠਾ ॥ ਗੁਰਮੁਖਿ ਕਿਨੈ ਵਿਰਲੈ ਡੀਠਾ ॥੧॥ ਰਹਾਉ ॥ ਨਿਰਮਲ ਜੋਤਿ ਅੰਮ੍ਰਿਤੁ ਹਰਿ ਨਾਮ ॥ ਪੀਵਤ ਅਮਰ ਭਏ ਨਿਹਕਾਮ ॥ ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥ ਅਨਦ ਰੂਪ ਪ੍ਰਗਟੇ ਸੰਸਾਰੀ ॥੨॥ ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥ ਸਦ ਬਲਿਹਾਰਿ ਜਾਉ ਲਖ ਬੇਰਾ ॥ ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥ ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥੩॥ ਖੋਲਿ ਕਿਵਾਰਾ ਮਹਲਿ ਬੁਲਾਇਆ ॥ ਜੈਸਾ ਸਾ ਤੈਸਾ ਦਿਖਲਾਇਆ ॥ ਕਹੁ ਨਾਨਕ ਸਭੁ ਪੜਦਾ ਤੂਟਾ ॥ ਹਉ ਤੇਰਾ ਤੂ ਮੈ ਮਨਿ ਵੂਠਾ ॥੪॥੩॥੧੪॥

Leave a Reply

Powered By Indic IME