ਰਾਮਕਲੀ ਮਹਲਾ ੫ ॥ ਕੋਟਿ ਬਿਘਨ ਨਹੀ ਆਵਹਿ ਨੇਰਿ ॥ ਅਨਿਕ ਮਾਇਆ ਹੈ ਤਾ ਕੀ ਚੇਰਿ ॥ ਅਨਿਕ ਪਾਪ ਤਾ ਕੇ ਪਾਨੀਹਾਰ ॥ ਜਾ ਕਉ ਮਇਆ ਭਈ ਕਰਤਾਰ ॥੧॥ ਜਿਸਹਿ ਸਹਾਈ ਹੋਇ ਭਗਵਾਨ ॥ ਅਨਿਕ ਜਤਨ ਉਆ ਕੈ ਸਰੰਜਾਮ ॥੧॥ ਰਹਾਉ ॥ਕਰਤਾ ਰਾਖੈ ਕੀਤਾ ਕਉਨੁ ॥ ਕੀਰੀ ਜੀਤੋ ਸਗਲਾ ਭਵਨੁ ॥ ਬੇਅੰਤ ਮਹਿਮਾ ਤਾ ਕੀ ਕੇਤਕ ਬਰਨ ॥ ਬਲਿ ਬਲਿ ਜਾਈਐ ਤਾ ਕੇ ਚਰਨ ॥੨॥ ਤਿਨ ਹੀ ਕੀਆ ਜਪੁ ਤਪੁ ਧਿਆਨੁ ॥ ਅਨਿਕ ਪ੍ਰਕਾਰ ਕੀਆ ਤਿਨਿ ਦਾਨੁ ॥ ਭਗਤੁ ਸੋਈ ਕਲਿ ਮਹਿ ਪਰਵਾਨੁ ॥ ਜਾ ਕਉ ਠਾਕੁਰਿ ਦੀਆ ਮਾਨੁ ॥੩॥ ਸਾਧਸੰਗਿ ਮਿਲਿ ਭਏ ਪ੍ਰਗਾਸ ॥ ਸਹਜ ਸੂਖ ਆਸ ਨਿਵਾਸ ॥ ਪੂਰੈ ਸਤਿਗੁਰਿ ਦੀਆ ਬਿਸਾਸ ॥ ਨਾਨਕ ਹੋਏ ਦਾਸਨਿ ਦਾਸ ॥੪॥੭॥੧੮॥
Scroll