ਰਾਮਕਲੀ ਮਹਲਾ ੫ ॥ ਦੋਸੁ ਨ ਦੀਜੈ ਕਾਹੂ ਲੋਗ ॥ ਜੋ ਕਮਾਵਨੁ ਸੋਈ ਭੋਗ ॥ ਆਪਨ ਕਰਮ ਆਪੇ ਹੀ ਬੰਧ ॥ ਆਵਨੁ ਜਾਵਨੁ ਮਾਇਆ ਧੰਧ ॥੧॥ ਐਸੀ ਜਾਨੀ ਸੰਤ ਜਨੀ ॥ ਪਰਗਾਸੁ ਭਇਆ ਪੂਰੇ ਗੁਰ ਬਚਨੀ ॥੧॥ ਰਹਾਉ ॥ ਤਨੁ ਧਨੁ ਕਲਤੁ ਮਿਥਿਆ ਬਿਸਥਾਰ ॥ ਹੈਵਰ ਗੈਵਰ ਚਾਲਨਹਾਰ ॥ ਰਾਜ ਰੰਗ ਰੂਪ ਸਭਿ ਕੂਰ ॥ ਨਾਮ ਬਿਨਾ ਹੋਇ ਜਾਸੀ ਧੂਰ ॥੨॥ ਭਰਮਿ ਭੂਲੇ ਬਾਦਿ ਅਹੰਕਾਰੀ ॥ ਸੰਗਿ ਨਾਹੀ ਰੇ ਸਗਲ ਪਸਾਰੀ ॥ ਸੋਗ ਹਰਖ ਮਹਿ ਦੇਹ ਬਿਰਧਾਨੀ ॥ ਸਾਕਤ ਇਵ ਹੀ ਕਰਤ ਬਿਹਾਨੀ ॥੩॥ ਹਰਿ ਕਾ ਨਾਮੁ ਅੰਮ੍ਰਿਤੁ ਕਲਿ ਮਾਹਿ ॥ ਏਹੁ ਨਿਧਾਨਾ ਸਾਧੂ ਪਾਹਿ ॥ ਨਾਨਕ ਗੁਰੁ ਗੋਵਿਦੁ ਜਿਸੁ ਤੂਠਾ ॥ ਘਟਿ ਘਟਿ ਰਮਈਆ ਤਿਨ ਹੀ ਡੀਠਾ ॥੪॥੮॥੧੯॥

Leave a Reply

Powered By Indic IME