ਰਾਮਕਲੀ ਮਹਲਾ ੫ ॥ ਪੰਚ ਸਬਦ ਤਹ ਪੂਰਨ ਨਾਦ ॥ ਅਨਹਦ ਬਾਜੇ ਅਚਰਜ ਬਿਸਮਾਦ ॥ ਕੇਲ ਕਰਹਿ ਸੰਤ ਹਰਿ ਲੋਗ ॥ ਪਾਰਬ੍ਰਹਮ ਪੂਰਨ ਨਿਰਜੋਗ ॥੧॥ ਸੂਖ ਸਹਜ ਆਨੰਦ ਭਵਨ ॥ ਸਾਧਸੰਗਿ ਬੈਸਿ ਗੁਣ ਗਾਵਹਿ ਤਹ ਰੋਗ ਸੋਗ ਨਹੀ ਜਨਮ ਮਰਨ ॥੧॥ ਰਹਾਉ ॥ ਊਹਾ ਸਿਮਰਹਿ ਕੇਵਲ ਨਾਮੁ ॥ ਬਿਰਲੇ ਪਾਵਹਿ ਓਹੁ ਬਿਸ੍ਰਾਮੁ ॥ ਭੋਜਨੁ ਭਾਉ ਕੀਰਤਨ ਆਧਾਰੁ ॥ ਨਿਹਚਲ ਆਸਨੁ ਬੇਸੁਮਾਰੁ ॥੨॥ ਡਿਗਿ ਨ ਡੋਲੈ ਕਤਹੂ ਨ ਧਾਵੈ ॥ ਗੁਰ ਪ੍ਰਸਾਦਿ ਕੋ ਇਹੁ ਮਹਲੁ ਪਾਵੈ ॥ ਭ੍ਰਮ ਭੈ ਮੋਹ ਨ ਮਾਇਆ ਜਾਲ ॥ ਸੁੰਨ ਸਮਾਧਿ ਪ੍ਰਭੂ ਕਿਰਪਾਲ ॥੩॥ ਤਾ ਕਾ ਅੰਤੁ ਨ ਪਾਰਾਵਾਰੁ ॥ ਆਪੇ ਗੁਪਤੁ ਆਪੇ ਪਾਸਾਰੁ ॥ ਜਾ ਕੈ ਅੰਤਰਿ ਹਰਿ ਹਰਿ ਸੁਆਦੁ ॥ ਕਹਨੁ ਨ ਜਾਈ ਨਾਨਕ ਬਿਸਮਾਦੁ ॥੪॥੯॥੨੦॥
Scroll