ਰਾਮਕਲੀ ਮਹਲਾ ੫ ॥ ਸੰਤ ਕੈ ਸੰਗਿ ਰਾਮ ਰੰਗ ਕੇਲ ॥ ਆਗੈ ਜਮ ਸਿਉ ਹੋਇ ਨ ਮੇਲ ॥ ਅਹੰਬੁਧਿ ਕਾ ਭਇਆ ਬਿਨਾਸ ॥ ਦੁਰਮਤਿ ਹੋਈ ਸਗਲੀ ਨਾਸ ॥੧॥ ਰਾਮ ਨਾਮ ਗੁਣ ਗਾਇ ਪੰਡਿਤ ॥ ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥ ਹਰਿ ਕਾ ਜਸੁ ਨਿਧਿ ਲੀਆ ਲਾਭ ॥ ਪੂਰਨ ਭਏ ਮਨੋਰਥ ਸਾਭ ॥ ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥ ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥੨॥ ਨਾਮ ਰਤਨੁ ਜਿਨਿ ਪਾਇਆ ਦਾਨੁ ॥ ਤਿਸੁ ਜਨ ਹੋਏ ਸਗਲ ਨਿਧਾਨ ॥ ਸੰਤੋਖੁ ਆਇਆ ਮਨਿ ਪੂਰਾ ਪਾਇ ॥ ਫਿਰਿ ਫਿਰਿ ਮਾਗਨ ਕਾਹੇ ਜਾਇ ॥੩॥ ਹਰਿ ਕੀ ਕਥਾ ਸੁਨਤ ਪਵਿਤ ॥ ਜਿਹਵਾ ਬਕਤ ਪਾਈ ਗਤਿ ਮਤਿ ॥ ਸੋ ਪਰਵਾਣੁ ਜਿਸੁ ਰਿਦੈ ਵਸਾਈ ॥ ਨਾਨਕ ਤੇ ਜਨ ਊਤਮ ਭਾਈ ॥੪॥੧੭॥੨੮॥

Leave a Reply

Powered By Indic IME