ਰਾਮਕਲੀ ਮਹਲਾ ੫ ॥ ਗਹੁ ਕਰਿ ਪਕਰੀ ਨ ਆਈ ਹਾਥਿ ॥ ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥ ਕਹੁ ਨਾਨਕ ਜਉ ਤਿਆਗਿ ਦਈ ॥ ਤਬ ਓਹ ਚਰਣੀ ਆਇ ਪਈ ॥੧॥ ਸੁਣਿ ਸੰਤਹੁ ਨਿਰਮਲ ਬੀਚਾਰ ॥ ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥੧॥ ਰਹਾਉ ॥ ਜਬ ਉਸ ਕਉ ਕੋਈ ਦੇਵੈ ਮਾਨੁ ॥ ਤਬ ਆਪਸ ਊਪਰਿ ਰਖੈ ਗੁਮਾਨੁ ॥ ਜਬ ਉਸ ਕਉ ਕੋਈ ਮਨਿ ਪਰਹਰੈ ॥ ਤਬ ਓਹ ਸੇਵਕਿ ਸੇਵਾ ਕਰੈ ॥੨॥ ਮੁਖਿ ਬੇਰਾਵੈ ਅੰਤਿ ਠਗਾਵੈ ॥ ਇਕਤੁ ਠਉਰ ਓਹ ਕਹੀ ਨ ਸਮਾਵੈ ॥ ਉਨਿ ਮੋਹੇ ਬਹੁਤੇ ਬ੍ਰਹਮੰਡ ॥ ਰਾਮ ਜਨੀ ਕੀਨੀ ਖੰਡ ਖੰਡ ॥੩॥ ਜੋ ਮਾਗੈ ਸੋ ਭੂਖਾ ਰਹੈ ॥ ਇਸੁ ਸੰਗਿ ਰਾਚੈ ਸੁ ਕਛੂ ਨ ਲਹੈ ॥ ਇਸਹਿ ਤਿਆਗਿ ਸਤਸੰਗਤਿ ਕਰੈ ॥ ਵਡਭਾਗੀ ਨਾਨਕ ਓਹੁ ਤਰੈ ॥੪॥੧੮॥੨੯॥

Leave a Reply

Powered By Indic IME