ਰਾਮਕਲੀ ਮਹਲਾ ੫ ॥ ਆਤਮ ਰਾਮੁ ਸਰਬ ਮਹਿ ਪੇਖੁ ॥ ਪੂਰਨ ਪੂਰਿ ਰਹਿਆ ਪ੍ਰਭ ਏਕੁ ॥ ਰਤਨੁ ਅਮੋਲੁ ਰਿਦੇ ਮਹਿ ਜਾਨੁ ॥ ਅਪਨੀ ਵਸਤੁ ਤੂ ਆਪਿ ਪਛਾਨੁ ॥੧॥ ਪੀ ਅੰਮ੍ਰਿਤੁ ਸੰਤਨ ਪਰਸਾਦਿ ॥ ਵਡੇ ਭਾਗ ਹੋਵਹਿ ਤਉ ਪਾਈਐ ਬਿਨੁ ਜਿਹਵਾ ਕਿਆ ਜਾਣੈ ਸੁਆਦੁ ॥੧॥ ਰਹਾਉ ॥ ਅਠ ਦਸ ਬੇਦ ਸੁਨੇ ਕਹ ਡੋਰਾ ॥ ਕੋਟਿ ਪ੍ਰਗਾਸ ਨ ਦਿਸੈ ਅੰਧੇਰਾ ॥ ਪਸੂ ਪਰੀਤਿ ਘਾਸ ਸੰਗਿ ਰਚੈ ॥ ਜਿਸੁ ਨਹੀ ਬੁਝਾਵੈ ਸੋ ਕਿਤੁ ਬਿਧਿ ਬੁਝੈ ॥੨॥ ਜਾਨਣਹਾਰੁ ਰਹਿਆ ਪ੍ਰਭੁ ਜਾਨਿ ॥ ਓਤਿ ਪੋਤਿ ਭਗਤਨ ਸੰਗਾਨਿ ॥ ਬਿਗਸਿ ਬਿਗਸਿ ਅਪੁਨਾ ਪ੍ਰਭੁ ਗਾਵਹਿ ॥ ਨਾਨਕ ਤਿਨ ਜਮ ਨੇੜਿ ਨ ਆਵਹਿ ॥੩॥੧੯॥੩੦॥

Leave a Reply

Powered By Indic IME