ਰਾਮਕਲੀ ਮਹਲਾ ੫ ॥ ਦੀਨੋ ਨਾਮੁ ਕੀਓ ਪਵਿਤੁ ॥ ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥ ਕਾਟੀ ਬੰਧਿ ਹਰਿ ਸੇਵਾ ਲਾਏ ॥ ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥ ਬਾਜੇ ਅਨਹਦ ਬਾਜਾ ॥ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥੧॥ ਰਹਾਉ ॥ ਆਇ ਬਨਿਓ ਪੂਰਬਲਾ ਭਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥ ਗਈ ਗਿਲਾਨਿ ਸਾਧ ਕੈ ਸੰਗਿ ॥ ਮਨੁ ਤਨੁ ਰਾਤੋ ਹਰਿ ਕੈ ਰੰਗਿ ॥੨॥ ਰਾਖੇ ਰਾਖਨਹਾਰ ਦਇਆਲ ॥ ਨਾ ਕਿਛੁ ਸੇਵਾ ਨਾ ਕਿਛੁ ਘਾਲ ॥ ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥ ਬੂਡਤ ਦੁਖ ਮਹਿ ਕਾਢਿ ਲਇਆ ॥੩॥ ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥ ਆਠ ਪਹਰ ਹਰਿ ਕੇ ਗੁਣ ਗਾਉ ॥ ਗਾਵਤ ਗਾਵਤ ਪਰਮ ਗਤਿ ਪਾਈ ॥ ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥੪॥੨੦॥੩੧॥
Scroll