ਰਾਮਕਲੀ ਮਹਲਾ ੫ ॥ ਕਉਡੀ ਬਦਲੈ ਤਿਆਗੈ ਰਤਨੁ ॥ ਛੋਡਿ ਜਾਇ ਤਾਹੂ ਕਾ ਜਤਨੁ ॥ ਸੋ ਸੰਚੈ ਜੋ ਹੋਛੀ ਬਾਤ ॥ ਮਾਇਆ ਮੋਹਿਆ ਟੇਢਉ ਜਾਤ ॥੧॥ ਅਭਾਗੇ ਤੈ ਲਾਜ ਨਾਹੀ ॥ ਸੁਖ ਸਾਗਰ ਪੂਰਨ ਪਰਮੇਸਰੁ ਹਰਿ ਨ ਚੇਤਿਓ ਮਨ ਮਾਹੀ ॥੧॥ ਰਹਾਉ ॥ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥ ਸਾਕਤ ਕੀ ਬਿਧਿ ਨੈਨਹੁ ਡੀਠੀ ॥ ਕੂੜਿ ਕਪਟਿ ਅਹੰਕਾਰਿ ਰੀਝਾਨਾ ॥ ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥ ਮਾਇਆ ਕਾਰਣਿ ਸਦ ਹੀ ਝੂਰੈ ॥ ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥ ਨਿਰਭਉ ਨਿਰੰਕਾਰ ਦਾਤਾਰੁ ॥ ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥੩॥ ਸਭ ਸਾਹਾ ਸਿਰਿ ਸਾਚਾ ਸਾਹੁ ॥ ਵੇਮੁਹਤਾਜੁ ਪੂਰਾ ਪਾਤਿਸਾਹੁ ॥ ਮੋਹ ਮਗਨ ਲਪਟਿਓ ਭ੍ਰਮ ਗਿਰਹ ॥ ਨਾਨਕ ਤਰੀਐ ਤੇਰੀ ਮਿਹਰ ॥੪॥੨੧॥੩੨॥
Scroll