ਰਾਮਕਲੀ ਮਹਲਾ ੫ ॥ ਰਤਨ ਜਵੇਹਰ ਨਾਮ ॥ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ ॥੨॥ ਸੁੰਨ ਸਮਾਧਿ ਗੁਫਾ ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥ ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥ ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥ ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥
Scroll