ਰਾਮਕਲੀ ਮਹਲਾ ੫ ॥ ਕਿਛਹੂ ਕਾਜੁ ਨ ਕੀਓ ਜਾਨਿ ॥ ਸੁਰਤਿ ਮਤਿ ਨਾਹੀ ਕਿਛੁ ਗਿਆਨਿ ॥ ਜਾਪ ਤਾਪ ਸੀਲ ਨਹੀ ਧਰਮ ॥ ਕਿਛੂ ਨ ਜਾਨਉ ਕੈਸਾ ਕਰਮ ॥੧॥ ਠਾਕੁਰ ਪ੍ਰੀਤਮ ਪ੍ਰਭ ਮੇਰੇ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਭੂਲਹ ਚੂਕਹ ਪ੍ਰਭ ਤੇਰੇ ॥੧॥ ਰਹਾਉ ॥ ਰਿਧਿ ਨ ਬੁਧਿ ਨ ਸਿਧਿ ਪ੍ਰਗਾਸੁ ॥ ਬਿਖੈ ਬਿਆਧਿ ਕੇ ਗਾਵ ਮਹਿ ਬਾਸੁ ॥ ਕਰਣਹਾਰ ਮੇਰੇ ਪ੍ਰਭ ਏਕ ॥ ਨਾਮ ਤੇਰੇ ਕੀ ਮਨ ਮਹਿ ਟੇਕ ॥੨॥ ਸੁਣਿ ਸੁਣਿ ਜੀਵਉ ਮਨਿ ਇਹੁ ਬਿਸ੍ਰਾਮੁ ॥ ਪਾਪ ਖੰਡਨ ਪ੍ਰਭ ਤੇਰੋ ਨਾਮੁ ॥ ਤੂ ਅਗਨਤੁ ਜੀਅ ਕਾ ਦਾਤਾ ॥ ਜਿਸਹਿ ਜਣਾਵਹਿ ਤਿਨਿ ਤੂ ਜਾਤਾ ॥੩॥ ਜੋ ਉਪਾਇਓ ਤਿਸੁ ਤੇਰੀ ਆਸ ॥ ਸਗਲ ਅਰਾਧਹਿ ਪ੍ਰਭ ਗੁਣਤਾਸ ॥ ਨਾਨਕ ਦਾਸ ਤੇਰੈ ਕੁਰਬਾਣੁ ॥ ਬੇਅੰਤ ਸਾਹਿਬੁ ਮੇਰਾ ਮਿਹਰਵਾਣੁ ॥੪॥੨੬॥੩੭॥

Leave a Reply

Powered By Indic IME