ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥

Leave a Reply

Powered By Indic IME