ਰਾਮਕਲੀ ਮਹਲਾ ੫ ॥ ਸਗਲ ਸਿਆਨਪ ਛਾਡਿ ॥ਕਰਿ ਸੇਵਾ ਸੇਵਕ ਸਾਜਿ ॥ ਅਪਨਾ ਆਪੁ ਸਗਲ ਮਿਟਾਇ ॥ ਮਨ ਚਿੰਦੇ ਸੇਈ ਫਲ ਪਾਇ ॥੧॥ ਹੋਹੁ ਸਾਵਧਾਨ ਅਪੁਨੇ ਗੁਰ ਸਿਉ ॥ ਆਸਾ ਮਨਸਾ ਪੂਰਨ ਹੋਵੈ ਪਾਵਹਿ ਸਗਲ ਨਿਧਾਨ ਗੁਰ ਸਿਉ ॥੧॥ ਰਹਾਉ ॥ ਦੂਜਾ ਨਹੀ ਜਾਨੈ ਕੋਇ ॥ ਸਤਗੁਰੁ ਨਿਰੰਜਨੁ ਸੋਇ ॥ ਮਾਨੁਖ ਕਾ ਕਰਿ ਰੂਪੁ ਨ ਜਾਨੁ ॥ ਮਿਲੀ ਨਿਮਾਨੇ ਮਾਨੁ ॥੨॥ ਗੁਰ ਕੀ ਹਰਿ ਟੇਕ ਟਿਕਾਇ ॥ ਅਵਰ ਆਸਾ ਸਭ ਲਾਹਿ ॥ ਹਰਿ ਕਾ ਨਾਮੁ ਮਾਗੁ ਨਿਧਾਨੁ ॥ ਤਾ ਦਰਗਹ ਪਾਵਹਿ ਮਾਨੁ ॥੩॥ ਗੁਰ ਕਾ ਬਚਨੁ ਜਪਿ ਮੰਤੁ ॥ ਏਹਾ ਭਗਤਿ ਸਾਰ ਤਤੁ ॥ ਸਤਿਗੁਰ ਭਏ ਦਇਆਲ ॥ਨਾਨਕ ਦਾਸ ਨਿਹਾਲ ॥੪॥੨੮॥੩੯॥
Scroll