ਰਾਮਕਲੀ ਮਹਲਾ ੫ ॥ ਹੋਵੈ ਸੋਈ ਭਲ ਮਾਨੁ ॥ ਆਪਨਾ ਤਜਿ ਅਭਿਮਾਨੁ ॥ ਦਿਨੁ ਰੈਨਿ ਸਦਾ ਗੁਨ ਗਾਉ ॥ ਪੂਰਨ ਏਹੀ ਸੁਆਉ ॥੧॥ ਆਨੰਦ ਕਰਿ ਸੰਤ ਹਰਿ ਜਪਿ ॥ ਛਾਡਿ ਸਿਆਨਪ ਬਹੁ ਚਤੁਰਾਈ ਗੁਰ ਕਾ ਜਪਿ ਮੰਤੁ ਨਿਰਮਲ ॥੧॥ ਰਹਾਉ ॥ ਏਕ ਕੀ ਕਰਿ ਆਸ ਭੀਤਰਿ ॥ ਨਿਰਮਲ ਜਪਿ ਨਾਮੁ ਹਰਿ ਹਰਿ ॥ ਗੁਰ ਕੇ ਚਰਨ ਨਮਸਕਾਰਿ ॥ ਭਵਜਲੁ ਉਤਰਹਿ ਪਾਰਿ ॥੨॥ ਦੇਵਨਹਾਰ ਦਾਤਾਰ ॥ਅੰਤੁ ਨ ਪਾਰਾਵਾਰ ॥ ਜਾ ਕੈ ਘਰਿ ਸਰਬ ਨਿਧਾਨ ॥ ਰਾਖਨਹਾਰ ਨਿਦਾਨ ॥੩॥ ਨਾਨਕ ਪਾਇਆ ਏਹੁ ਨਿਧਾਨ ॥ ਹਰੇ ਹਰਿ ਨਿਰਮਲ ਨਾਮ ॥ ਜੋ ਜਪੈ ਤਿਸ ਕੀ ਗਤਿ ਹੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੪॥੨੯॥੪੦॥

Leave a Reply

Powered By Indic IME