ਰਾਮਕਲੀ ਮਹਲਾ ੫ ॥ ਦੁਲਭ ਦੇਹ ਸਵਾਰਿ ॥ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਏ ਛਡਾਈ ॥੧॥ ਰਾਮ ਕੇ ਗੁਨ ਗਾਉ ॥ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥੧॥ ਰਹਾਉ ॥ਊਠਤ ਬੈਠਤ ਹਰਿ ਜਾਪੁ ॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤ ॥੨॥ ਸਭ ਤੇ ਊਤਮ ਇਹੁ ਕਰਮੁ ॥ ਸਗਲ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥ ਜਨਮ ਜਨਮ ਕਾ ਉਤਰੈ ਭਾਰੁ ॥੩॥ ਪੂਰਨ ਤੇਰੀ ਹੋਵੈ ਆਸ ॥ ਜਮ ਕੀ ਕਟੀਐ ਤੇਰੀ ਫਾਸ ॥ ਗੁਰ ਕਾ ਉਪਦੇਸੁ ਸੁਨੀਜੈ ॥ ਨਾਨਕ ਸੁਖਿ ਸਹਜਿ ਸਮੀਜੈ ॥੪॥੩੦॥੪੧॥
Scroll