ਰਾਮਕਲੀ ਮਹਲਾ ੫ ॥ ਜਿਸ ਕੀ ਤਿਸ ਕੀ ਕਰਿ ਮਾਨੁ ॥ ਆਪਨ ਲਾਹਿ ਗੁਮਾਨੁ ॥ ਜਿਸ ਕਾ ਤੂ ਤਿਸ ਕਾ ਸਭੁ ਕੋਇ ॥ ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥ ਕਾਹੇ ਭ੍ਰਮਿ ਭ੍ਰਮਹਿ ਬਿਗਾਨੇ ॥ ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥੧॥ ਰਹਾਉ ॥ਜੋ ਜੋ ਕਰੈ ਸੋਈ ਮਾਨਿ ਲੇਹੁ ॥ ਬਿਨੁ ਮਾਨੇ ਰਲਿ ਹੋਵਹਿ ਖੇਹ ॥ ਤਿਸ ਕਾ ਭਾਣਾ ਲਾਗੈ ਮੀਠਾ ॥ ਗੁਰ ਪ੍ਰਸਾਦਿ ਵਿਰਲੇ ਮਨਿ ਵੂਠਾ ॥੨॥ ਵੇਪਰਵਾਹੁ ਅਗੋਚਰੁ ਆਪਿ ॥ ਆਠ ਪਹਰ ਮਨ ਤਾ ਕਉ ਜਾਪਿ ॥ ਜਿਸੁ ਚਿਤਿ ਆਏ ਬਿਨਸਹਿ ਦੁਖਾ ॥ ਹਲਤਿ ਪਲਤਿ ਤੇਰਾ ਊਜਲ ਮੁਖਾ ॥੩॥ ਕਉਨ ਕਉਨ ਉਧਰੇ ਗੁਨ ਗਾਇ ॥ ਗਨਣੁ ਨ ਜਾਈ ਕੀਮ ਨ ਪਾਇ ॥ ਬੂਡਤ ਲੋਹ ਸਾਧਸੰਗਿ ਤਰੈ ॥ ਨਾਨਕ ਜਿਸਹਿ ਪਰਾਪਤਿ ਕਰੈ ॥੪॥੩੧॥੪੨॥

Leave a Reply

Powered By Indic IME