ਰਾਮਕਲੀ ਮਹਲਾ ੫ ॥ ਮਨ ਮਾਹਿ ਜਾਪਿ ਭਗਵੰਤੁ ॥ ਗੁਰਿ ਪੂਰੈ ਇਹੁ ਦੀਨੋ ਮੰਤੁ ॥ ਮਿਟੇ ਸਗਲ ਭੈ ਤ੍ਰਾਸ ॥ ਪੂਰਨ ਹੋਈ ਆਸ ॥੧॥ ਸਫਲ ਸੇਵਾ ਗੁਰਦੇਵਾ ॥ ਕੀਮਤਿ ਕਿਛੁ ਕਹਣੁ ਨ ਜਾਈ ਸਾਚੇ ਸਚੁ ਅਲਖ ਅਭੇਵਾ ॥੧॥ ਰਹਾਉ ॥ਕਰਨ ਕਰਾਵਨ ਆਪਿ ॥ ਤਿਸ ਕਉ ਸਦਾ ਮਨ ਜਾਪਿ ॥ ਤਿਸ ਕੀ ਸੇਵਾ ਕਰਿ ਨੀਤ ॥ ਸਚੁ ਸਹਜੁ ਸੁਖੁ ਪਾਵਹਿ ਮੀਤ ॥੨॥ ਸਾਹਿਬੁ ਮੇਰਾ ਅਤਿ ਭਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਤਿਸੁ ਬਿਨੁ ਅਵਰੁ ਨ ਕੋਈ ॥ ਜਨ ਕਾ ਰਾਖਾ ਸੋਈ ॥੩॥ ਕਰਿ ਕਿਰਪਾ ਅਰਦਾਸਿ ਸੁਣੀਜੈ ॥ ਅਪਣੇ ਸੇਵਕ ਕਉ ਦਰਸਨੁ ਦੀਜੈ ॥ ਨਾਨਕ ਜਾਪੀ ਜਪੁ ਜਾਪੁ ॥ ਸਭ ਤੇ ਊਚ ਜਾ ਕਾ ਪਰਤਾਪੁ ॥੪॥੩੨॥੪੩॥

Leave a Reply

Powered By Indic IME