ਰਾਮਕਲੀ ਮਹਲਾ ੫ ॥ ਬਿਰਥਾ ਭਰਵਾਸਾ ਲੋਕ ॥ ਠਾਕੁਰ ਪ੍ਰਭ ਤੇਰੀ ਟੇਕ ॥ ਅਵਰ ਛੂਟੀ ਸਭ ਆਸ ॥ਅਚਿੰਤ ਠਾਕੁਰ ਭੇਟੇ ਗੁਣਤਾਸ ॥੧॥ ਏਕੋ ਨਾਮੁ ਧਿਆਇ ਮਨ ਮੇਰੇ ॥ ਕਾਰਜੁ ਤੇਰਾ ਹੋਵੈ ਪੂਰਾ ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥੧॥ ਰਹਾਉ ॥ ਤੁਮ ਹੀ ਕਾਰਨ ਕਰਨ ॥ ਚਰਨ ਕਮਲ ਹਰਿ ਸਰਨ ॥ਮਨਿ ਤਨਿ ਹਰਿ ਓਹੀ ਧਿਆਇਆ ॥ ਆਨੰਦ ਹਰਿ ਰੂਪ ਦਿਖਾਇਆ ॥੨॥ ਤਿਸ ਹੀ ਕੀ ਓਟ ਸਦੀਵ ॥ ਜਾ ਕੇ ਕੀਨੇ ਹੈ ਜੀਵ ॥ ਸਿਮਰਤ ਹਰਿ ਕਰਤ ਨਿਧਾਨ ॥ ਰਾਖਨਹਾਰ ਨਿਦਾਨ ॥੩॥ ਸਰਬ ਕੀ ਰੇਣ ਹੋਵੀਜੈ ॥ ਆਪੁ ਮਿਟਾਇ ਮਿਲੀਜੈ ॥ ਅਨਦਿਨੁ ਧਿਆਈਐ ਨਾਮੁ ॥ ਸਫਲ ਨਾਨਕ ਇਹੁ ਕਾਮੁ ॥੪॥੩੩॥੪੪॥
Scroll