ਰਾਮਕਲੀ ਮਹਲਾ ੫ ॥ ਕਾਰਨ ਕਰਨ ਕਰੀਮ ॥ਸਰਬ ਪ੍ਰਤਿਪਾਲ ਰਹੀਮ ॥ ਅਲਹ ਅਲਖ ਅਪਾਰ ॥ਖੁਦਿ ਖੁਦਾਇ ਵਡ ਬੇਸੁਮਾਰ ॥੧॥ ਓੁਂ ਨਮੋ ਭਗਵੰਤ ਗੁਸਾਈ ॥ ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥ ਜਗੰਨਾਥ ਜਗਜੀਵਨ ਮਾਧੋ ॥ ਭਉ ਭੰਜਨ ਰਿਦ ਮਾਹਿ ਅਰਾਧੋ ॥ ਰਿਖੀਕੇਸ ਗੋਪਾਲ ਗਵਿੰਦ ॥ ਪੂਰਨ ਸਰਬਤ੍ਰ ਮੁਕੰਦ ॥੨॥ ਮਿਹਰਵਾਨ ਮਉਲਾ ਤੂਹੀ ਏਕ ॥ ਪੀਰ ਪੈਕਾਂਬਰ ਸੇਖ ॥ ਦਿਲਾ ਕਾ ਮਾਲਕੁ ਕਰੇ ਹਾਕੁ ॥ ਕੁਰਾਨ ਕਤੇਬ ਤੇ ਪਾਕੁ ॥੩॥ ਨਾਰਾਇਣ ਨਰਹਰ ਦਇਆਲ ॥ ਰਮਤ ਰਾਮ ਘਟ ਘਟ ਆਧਾਰ ॥ ਬਾਸੁਦੇਵ ਬਸਤ ਸਭ ਠਾਇ ॥ ਲੀਲਾ ਕਿਛੁ ਲਖੀ ਨ ਜਾਇ ॥੪॥ ਮਿਹਰ ਦਇਆ ਕਰਿ ਕਰਨੈਹਾਰ ॥ ਭਗਤਿ ਬੰਦਗੀ ਦੇਹਿ ਸਿਰਜਣਹਾਰ ॥ ਕਹੁ ਨਾਨਕ ਗੁਰਿ ਖੋਏ ਭਰਮ ॥ ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥
Scroll