ਰਾਮਕਲੀ ਮਹਲਾ ੫ ॥ ਕੋਟਿ ਜਨਮ ਕੇ ਬਿਨਸੇ ਪਾਪ ॥ ਹਰਿ ਹਰਿ ਜਪਤ ਨਾਹੀ ਸੰਤਾਪ ॥ ਗੁਰ ਕੇ ਚਰਨ ਕਮਲ ਮਨਿ ਵਸੇ ॥ ਮਹਾ ਬਿਕਾਰ ਤਨ ਤੇ ਸਭਿ ਨਸੇ ॥੧॥ ਗੋਪਾਲ ਕੋ ਜਸੁ ਗਾਉ ਪ੍ਰਾਣੀ ॥ ਅਕਥ ਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ ਸਮਾਣੀ ॥੧॥ ਰਹਾਉ ॥ ਤ੍ਰਿਸਨਾ ਭੂਖ ਸਭ ਨਾਸੀ ॥ ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥ ਰੈਨਿ ਦਿਨਸੁ ਪ੍ਰਭ ਸੇਵ ਕਮਾਨੀ ॥ ਹਰਿ ਮਿਲਣੈ ਕੀ ਏਹ ਨੀਸਾਨੀ ॥੨॥ ਮਿਟੇ ਜੰਜਾਲ ਹੋਏ ਪ੍ਰਭ ਦਇਆਲ ॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਪਰਾ ਪੂਰਬਲਾ ਕਰਮੁ ਬਣਿ ਆਇਆ ॥ ਹਰਿ ਕੇ ਗੁਣ ਨਿਤ ਰਸਨਾ ਗਾਇਆ ॥੩॥ ਹਰਿ ਕੇ ਸੰਤ ਸਦਾ ਪਰਵਾਣੁ ॥ ਸੰਤ ਜਨਾ ਮਸਤਕਿ ਨੀਸਾਣੁ ॥ ਦਾਸ ਕੀ ਰੇਣੁ ਪਾਏ ਜੇ ਕੋਇ ॥ ਨਾਨਕ ਤਿਸ ਕੀ ਪਰਮ ਗਤਿ ਹੋਇ ॥੪॥੩੫॥੪੬॥

Leave a Reply

Powered By Indic IME