ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥ ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥
Scroll